Vaisakhi Celebration
ਅਕਾਲ ਅਕੈਡਮੀ ਢੋਟੀਆਂ ਵੱਲੋਂ ਵਿਸਾਖੀ ਅਤੇ ਖਾਲਸਾ ਪੰਥ ਸਾਜਨਾ ਦਿਵਸ ਬੜੀ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ।
ਅਕਾਲ ਪਰਿਵਾਰ( ਸਮੂਹ ਸਟਾਫ ਅਤੇ ਬੱਚਿਆਂ )ਵੱਲੋਂ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਮਨਾਇਆ ਗਿਆ ਜੋ ਕਿ ਪ੍ਰਿੰਸੀਪਲ ਸ਼੍ਰੀਮਤੀ ਰਮਨਦੀਪ ਕੌਰ ਜੀ ਦੀ ਅਗਵਾਈ ਹੇਠ ਸ਼ੁਰੂ ਹੋਇਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਤੋਂ ਉਪਰੰਤ ਬੱਚਿਆਂ ਵੱਲੋਂ ਸ਼ਬਦ ਗਾਇਨ, ਕਵਿਤਾਵਾਂ ਅਤੇ ਕਵਿਸ਼ਰੀਆਂ ਪੇਸ਼ ਕੀਤੀਆਂ ਗਈਆਂ ਬੱਚਿਆਂ ਵੱਲੋਂ ਬਹੁਤ ਹੀ ਉਤਸਾਹ ਨਾਲ ਪ੍ਰੋਗਰਾਮ ਵਿੱਚ ਹਿੱਸਾ ਲਿਆ ਗਿਆ। ਇਸ ਤੋਂ ਉਪਰੰਤ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ ਗਏ। ਜਿਨਾਂ ਵਿੱਚ ਇੱਕਜੋਤ ਸਿੰਘ (ਨੌਵੀਂ ) ਸਹਜਪ੍ਰੀਤ ਸਿੰਘ (ਅੱਠਵੀਂ ) ਅਤੇ ਗੁਰਸ਼ਾਨ ਸਿੰਘ (ਬਾਰਵੀਂ ) ਨੇ ਕਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਡਰਾਇੰਗ ਅਤੇ ਪੇਂਟਿੰਗ ਮੁਕਾਬਲਿਆਂ ਵਿੱਚ (ਮਿਡਲ ਪੱਧਰ ਤੇ) ਸੇਜਲਪ੍ਰੀਤ ਕੌਰ (ਅੱਠਵੀਂ ),ਸੁਖਮਨਦੀਪ ਕੌਰ (ਅੱਠਵੀਂ ) ਜਸ਼ਨਪ੍ਰੀਤ ਕੌਰ (ਅੱਠਵੀਂ) ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ।(ਸਕੈਂਡਰੀ ਪੱਧਰ ਤੇ) ਸੁਖਮਨਪ੍ਰੀਤ ਕੌਰ (ਦਸਵੀਂ ) ਅਤੇ ਸਹਿਜਪ੍ਰੀਤ ਕੌਰ (ਬਾਰਵੀਂ) ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ,ਸਿਮਰਨ ਕੌਰ (ਦਸਵੀਂ )ਨੇ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਪਲਕਪ੍ਰੀਤ ਕੌਰ , ਸ਼ੁਭਪ੍ਰੀਤ ਕੌਰ (ਦਸਵੀਂ ਕਲਾਸ) ਨੇ ਤੀਸਰਾ ਸਥਾਨ ਹਾਸਿਲ ਕੀਤਾ।
ਪ੍ਰਿੰਸੀਪਲ ਸ਼੍ਰੀਮਤੀ ਰਮਨਦੀਪ ਕੌਰ ਜੀ ਨੇ ਆਪਣੇ ਭਾਸ਼ਣ ਵਿੱਚ ਵਿਸਾਖੀ ਦੇ ਪੁਰਬ ਅਤੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦੇ ਹੋਏ ਇਸ ਪਵਿੱਤਰ ਤਿਉਹਾਰ ਅਤੇ ਖਾਲਸੇ ਦੇ ਜਨਮ ਦਿਹਾੜੇ ਦੇ ਇਤਿਹਾਸ ਸੰਬੰਧੀ ਵਿਸਥਾਰ ਨਾਲ ਆਪਣੇ ਵਿਚਾਰ ਪੇਸ਼ ਕੀਤੇ ਅਤੇ ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਪ੍ਰੋਗਰਾਮ ਦੀ ਸ਼ਲਾਘਾ ਕੀਤੀ। ਆਉਣ ਵਾਲੇ ਸਮੇਂ ਵਿੱਚ ਇਸ ਤਰ੍ਹਾਂ ਦੇ ਦਿਹਾੜੇ ਮਨਾਉਣ ਅਤੇ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਢਾਲਣ ਦੀ ਪ੍ਰੇਰਨਾ ਦਿੱਤੀ। ਪ੍ਰਿੰਸੀਪਲ ਮੈਡਮ ਵੱਲੋਂ ਸਮੂਹ ਸਟਾਫ ਅਤੇ ਬੱਚਿਆਂ ਦਾ ਧੰਨਵਾਦ ਕੀਤਾ ਗਿਆ। ਉਪਰੰਤ ਆਨੰਦ ਸਾਹਿਬ ਜੀ ਦੇ ਜਾਪ ਕੀਤੇ ਗਏ ਅਤੇ ਅਰਦਾਸ ਉਪਰੰਤ ਦੇਗ ਵਰਤਾਈ ਗਈ।