ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਮੌੜ ਕਲਾਂ ਵਿਖੇ ਸਜਾਏ ਗਏ ਨਗਰ ਕੀਰਤਨ ਵਿੱਚ ਆਪਣੀ ਅਕੈਡਮੀ ਦੇ ਬੱਚਿਆਂ ਨੇ ਭਾਗ ਲਿਆ। ਬੱਚਿਆਂ ਨੇ ਬਹੁਤ ਸੋਹਣੀਆਂ ਕਵਿਤਾਵਾਂ, ਵਾਰਾਂ, ਕਵੀਸ਼ਰੀ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਮੌੜ ਕਲਾਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਦਾ ਅਤੇ ਸਟਾਫ਼ ਦਾ ਸਿਰੋਪੇ ਅਤੇ ਮੈਡਲ ਪਾ ਕੇ ਸਨਮਾਨ ਕੀਤਾ ਗਿਆ।