ਵਾਹਿਗੁਰੂ ਜੀ ਕਾ ਖਾਲਸਾ।। ਵਾਹਿਗੁਰੂ ਜੀ ਕੀ ਫਤਿਹ।।
ਅਕਾਲ ਅਕੈਡਮੀ ਚੀਮਾਂPSEB ਵਿਖੇ 12 ਅਪ੍ਰੈਲ 2025 ਦਿਨ ਸ਼ਨੀਵਾਰ ਨੂੰ ਖਾਲਸਾ ਪੰਥ ਦਾ ਸਾਜਨਾ ਦਿਵਸ ਬੜੇ ਹੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਗਿਆ। ਸ੍ਰੀ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਸ਼ਬਦ ਕੀਰਤਨ,ਕਵਿਤਾਵਾਂ ਦਾ ਗਾਇਨ ਕੀਤਾ ਗਿਆ। ਖਾਲਸਾ ਪੰਥ ਦੇ ਇਤਿਹਾਸ ਤੋਂ ਜਾਣੂ ਕਰਵਾਉਂਦੇ ਹੋਏ, ਬੱਚਿਆਂ ਨੂੰ “ਪੀਵਹੁ ਪਾਹੁਲ ਖੰਡੇਧਾਰ ਹੋਇ ਜਨਮ ਸੁਹੇਲਾ ” ਦੇ ਮਹਾਂਵਾਕ ਦੇ ਅਨੁਸਾਰ ਬੱਚਿਆਂ ਨੂੰ ਅੰਮ੍ਰਿਤਧਾਰੀ ਹੋਣ ਦੇ ਲਈ ਪ੍ਰੇਰਿਤ ਕੀਤਾ।
ਪ੍ਰਿੰਸੀਪਲ ਮੈਡਮ ਗੁਰਪ੍ਰੀਤ ਕੌਰ ਜੀ ਵਲੋਂ ਬੱਚਿਆਂ ਨੂੰ ਗੁਰਸਿੱਖੀ ਦੇ ਮਾਰਗ ਤੇ ਚਲਣ ਦੀ ਪ੍ਰੇਰਨਾ ਦਿੱਤੀ ਗਈ l ਬੱਚਿਆਂ ਵਲੋਂ ਗੱਤਕੇ ਦੇ ਜੋਰ ਦਿਖਾਏ ਗਏ l