AA Khamanon Khurd Fatehgarh Sahib

Sant Baba Teja Singh Ji Barsi Samagam

Written by Akal Events

Sant Baba Teja Singh Ji Barsi Samagam

ਬੀਤੀ 3 ਜੁਲਾਈ ਨੂੰ ਅਕਾਲ ਅਕੈਡਮੀ ਖਮਾਣੋਂ ਵਿਖੇ ਸੰਤ ਬਾਬਾ ਤੇਜਾ ਸਿੰਘ ਜੀ ਦੀ ਬਰਸੀ ਨਾਲ ਸੰਬੰਧਿਤ ਸਮਾਗਮ ਵਿੱਚ ਇੰਟਰ ਹਾਊਸ  ਸ਼ਬਦ ਕੀਰਤਨ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ਼ ਹਿੱਸਾ ਲਿਆ।ਇਸ ਮੁਕਾਬਲੇ ਵਿਚ ਅਮੁੱਲ ਹਾਊਸ ਨੇ ਪਹਿਲਾ ਸਥਾਨ,ਅਤੁੱਲ ਅਤੇ ਅਭੈ ਹਾਊਸ ਨੇ ਦੂਜਾ ਸਥਾਨ ਅਤੇ ਅਜੈ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਮੁੱਖ ਅਧਿਆਪਕਾ ਅਮਰਜੀਤ ਕੌਰ ਵੱਲੋਂ  ਸੰਤ ਤੇਜਾ ਸਿੰਘ ਜੀ ਦੇ ਜੀਵਨ ਨਾਲ ਸੰਬੰਧਿਤ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਉਹਨਾਂ ਵੱਲੋਂ ਆਪਣੇ ਜੀਵਨ ਦੌਰਾਨ ਦੇਸ਼ ਵਿਦੇਸ਼ ਵਿੱਚ ਕੀਤੇ ਮਹਾਨ ਕਾਰਜਾਂ ਵਾਰੇ ਜਾਣੂ ਕਰਵਾਇਆ ਗਿਆ। ਅਰਦਾਸ ਉਪਰੰਤ ਸੰਗਤ ਵਿੱਚ ਪ੍ਰਸ਼ਾਦ ਵਰਤਾਇਆ ਗਿਆ।

ਵਾਹਿਗੁਰੂ ਜੀ ਕਾ ਖਾਲਸਾ ।।
ਵਾਹਿਗੁਰੂ ਜੀ ਕੀ ਫਤਿਹ।।

Leave a Comment