Celebration of Parkash Gurpurab Sri Guru RamdasJi – 19.10.2024
ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥
ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ॥
ਅਕਾਲ ਅਕੈਡਮੀ ਢੀਂਡਸਾ ਵਿਖੇ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਮਿਤੀ 19/10/2024 ਨੂੰ ਬੜੇ ਉਤਸਾਹ ਨਾਲ਼ ਮਨਾਇਆ ਗਿਆ। ਜਿਸ ਤਹਿਤ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ, ਕਵਿਤਾਵਾਂ, ਭਾਸ਼ਣ ਆਦਿ ਰਾਹੀਂ ਗੁਰੂ ਰਾਮਦਾਸ ਜੀ ਦਾ ਗੁਣ ਗਾਇਨ ਕੀਤਾ ਗਿਆ। ਇਸ ਉਪਰੰਤ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਦੇਗ ਵਰਤਾਈ ਗਈ ।