ਅਕਾਲ ਅਕੈਡਮੀ ਰਛੀਨ ਵੱਲੋਂ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਲਿਜਾਇਆ ਗਿਆ। ਗੁਰਦੁਆਰਾ ਤਰਨ ਤਾਰਨ ਵਿਖੇ ਨਤਮਸਤਕ ਹੋਣ ਉਪਰੰਤ ਵਿਦਿਆਰਥੀਆਂ ਨੂੰ ‘ਸਾਡਾ ਪਿੰਡ’ ਵਿਖਾਇਆ ਗਿਆ, ਜਿੱਥੇ ਵਿਦਿਆਰਥੀਆਂ ਨੂੰ ਪੁਰਾਣੇ ਸਮਿਆਂ ਦੇ ਪਿੰਡ ਦੀ ਰਹਿਣੀ ਬਹਿਣੀ,ਖਾਣ ਪੀਣ, ਵਿਰਾਸਤੀ ਖੇਡਾਂ ਅਤੇ ਹੋਰ ਵਿਰਾਸਤੀ ਚੀਜ਼ਾਂ ਤੋਂ ਜਾਣੂ ਕਰਵਾਇਆ ਗਿਆ। ਵਿਦਿਆਰਥੀਆਂ ਨੇ ਇਸ ਟੂਰ ਦਾ ਬਹੁਤ ਆਨੰਦ ਮਾਣਿਆ। ਇਸ ਟੂਰ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਅਤੇ ਪੰਜਾਬੀ ਵਿਰਸੇ ਨਾਲ ਜੋੜਨਾ ਸੀ।






